ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ 'ਤੇ ਪਹੁੰਚਿਆ ਪ੍ਰਸ਼ਾਸਨਟੀਮਾਂ ਨੇ ਜਲਦੀ ਟੈਸਟਿੰਗ ਅਤੇ ਇਲਾਜ ਦੀ ਮਹੱਤਤਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ 'ਤੇ ਪਹੁੰਚਿਆ ਪ੍ਰਸ਼ਾਸਨ
ਟੀਮਾਂ ਨੇ ਜਲਦੀ ਟੈਸਟਿੰਗ ਅਤੇ ਇਲਾਜ ਦੀ ਮਹੱਤਤਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਮਦਨ ਸਿੰਘ ਕੋਰੋਟਾਨੇ ਜੀ.ਏ.ਨਿਊਜ਼ ,ਜਲੰਧਰ, 11 ਸਤੰਬਰ 2020 : ਕੋਵਿਡ ਸੇਫਟੀ ਪ੍ਰੋਟੋਕੋਲ ਅਤੇ ਜ਼ਮੀਨੀ ਪੱਧਰ 'ਤੇ ਸਮੇਂ ਸਿਰ ਜਾਂਚ ਕਰਨ ਨਾਲ ਸਬੰਧਤ ਜਾਗਰੂਕਤਾ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੇ ਲੋਕ ਸਾਂਝੇਦਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿਚ ਮੈਰਾਥਨ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਜਲਦੀ ਟੈਸਟ ਕਰਵਾਉਣ ਅਤੇ ਕੋਰੋਨਾ ਵਾਇਰਸ ਤੋਂ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਲਾਜ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ।
ਟੀਮਾਂ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਮੌਜੂਦਾ ਸਮੇਂ ਵਿੱਚ ‘ਸਾਵਧਾਨੀ’ ਹੀ ਮਹਾਂਮਾਰੀ ਨਾਲ ਲੜਨ ਦਾ ਇਕ ਤਰੀਕਾ ਹੈ। ਜੇਕਰ ਕਿਸੇ ਨੂੰ ਬੁਖਾਰ ਜਾਂ ਕੋਈ ਹੋਰ ਲੱਛਣ ਹੋ ਜਾਂਦਾ ਹੈ ਜਾਂ ਕੋਈ ਕੋਵਿਡ ਪੋਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ, ਤਾਂ ਉਸਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।
ਟੀਮ ਦੇ ਮੈਂਬਰਾਂ ਨੇ ਬਜ਼ੁਰਗਾਂ ਜਾਂ ਹੋਰ ਗੰਭੀਰ ਬੀਮਾਰੀ ਤੋਂ ਪੀੜਤ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕੋਵਿਡ ਬਾਰੇ ਅਫਵਾਹਾਂ, ਅੰਗ ਕੱਢ ਲੈਣ, ਮੁਨਾਫ਼ਾਖੋਰੀ ਤੇ ਗਲਤ ਜਾਣਕਾਰੀ ਨੂੰ ਵੀ ਖਾਰਿਜ ਕੀਤਾ ਅਤੇ ਮਿਥਕਾ ਨੂੰ ਦੂਰ ਕੀਤਾ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਹੱਥਾਂ ਨੂੰ ਅਕਸਰ ਧੋਣਾ ਚਾਹੀਦਾ ਹੈ ਅਤੇ ਜੇ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣਾ ਪੈਂਦਾ ਹੈ ਤਾਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸ਼ਹਿਰੀ ਖੇਤਰ ਦੇ ਐਮ ਸੀ ਵਾਰਡ ਅਤੇ ਦਿਹਾਤੀ ਪੱਟੀ ਦੇ ਪਿੰਡ ਨੂੰ ਛੋਟੇ ਖੇਤਰਾਂ ਵਿੱਚ ਵੰਡਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ, ਜਿਨ੍ਹਾਂ ਵਿੱਚ ਮਿਊਂਸੀਪਲ ਕੌਂਸਲਰ, ਸਰਪੰਚ, ਡਾਕਟਰ, ਸਕੂਲ ਅਧਿਆਪਕ, ਨੌਜਵਾਨ ਜਾਂ ਧਾਰਮਿਕ ਆਗੂ ਸ਼ਾਮਲ ਹਨ, ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਲਾਗ ਦੀ ਬੀਮਾਰੀ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਢਲੀ ਰੋਕਥਾਮ ਨੂੰ ਯਕੀਨੀ ਬਣਾ ਕੇ ਕੋਵਿਡ -19 ਦੇ ਪ੍ਰਸਾਰ ਨੂੰ ਕਾਬੂ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨੋਡਲ ਅਫਸਰਾਂ ਵੱਲੋਂ ਟੀਮਾਂ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ ਅਤੇ “ਲੋਕ ਸਾਂਝੇਦਰੀ” ਪ੍ਰੋਗਰਾਮ ਤਹਿਤ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਤ ਪ੍ਰੋਗਰਾਮ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਕੋਵਿਡ 19 ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ।
The administration reached the ground level to deal with the Kovid-19 epidemic
The teams made people aware of the importance of early testing and treatment
Madan Singh Korotane GA News, Jalandhar, September 11, 2020: Various teams of the district administration conducted awareness activities related to Covid Safety Protocol and timely inspection at the ground level in villages and wards of the district under public participation program. Conducted marathon meetings and made people aware of the importance of early testing and treatment to save lives from the corona virus.
The teams made people aware that at present, 'precaution' is the only way to fight the epidemic. If anyone has a fever or any other symptoms or has come in contact with a covid positive person, they should contact a doctor immediately and get a covid test done.
The team members emphasized the need to pay special attention to the elderly or people with other serious illnesses. He also dismissed rumors, extortion, profiteering and misinformation about Kovid and dispelled the myth.
"People should wear masks, wash their hands frequently and keep a distance if they have to go out," he said.
Disclosing this here today Deputy Commissioner Ghanshyam Thori said that under this program MC ward of urban area and village of rural strip have been divided into smaller areas.
He said that various teams of administration including municipal councilors, sarpanchs, doctors, school teachers, youth or religious leaders were visiting the areas and informing the people about the precautions to be taken to prevent the spread of the disease. Are raising awareness.
He said that public participation was needed to control the spread of Covid-19 by ensuring basic prevention.
He said that the teams have already been constituted by the nodal officers and a detailed program on awareness activities has already been prepared under the "Lok Sanjhedri" program.
The Deputy Commissioner sought the full cooperation of the people to make the program a success and to eradicate the Kovid 19 epidemic.
Comments
Post a Comment