ਸਿਵਲ ਹਸਪਤਾਲਾਂ ਵਿਚ ਮਰੀਜ਼ਾਂ ਦੇ ਹੋਣਗੇ ਮੁਫ਼ਤ ਟੈਸਟ ਤੇ ਮਿਲਣਗੀਆਂ ਦਵਾਈਆਂ

 ਸਿਵਲ ਹਸਪਤਾਲਾਂ ਵਿਚ ਮਰੀਜ਼ਾਂ ਦੇ ਹੋਣਗੇ ਮੁਫ਼ਤ ਟੈਸਟ ਤੇ ਮਿਲਣਗੀਆਂ ਦਵਾਈਆਂ

ਜੀ.ਏ.ਨਿਊਜ਼, ਮੁੱਖ ਸਪਾਦਿਕ, ਮਦਨ ਸਿੰਘ ਕੋਰੋਟਾਣੇ,ਜਲੰਧਰ,18 ਮਾਰਚ  2022, ਜਲੰਧਰ , ਬਠਿੰਡਾ : ਡਾਇਰੈਕਟਰ ਪੰਜਾਬ ਰਾਜ ਪਰਿਵਾਰ ਤੇ ਸਿਹਤ ਵਿਭਾਗ ਨੇ ਨਵੀਂ ਬਣੀ ਸਰਕਾਰ ਦੀਆਂ ਹਦਾਇਤਾਂ 'ਤੇ ਸਿਵਲ ਹਸਪਤਾਲਾਂ 'ਚ ਮਰੀਜ਼ਾਂ ਦੇ ਮੁਫ਼ਤ ਟੈਸਟ ਤੇ ਦਵਾਈਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਸੱਤ ਨਵੇਂ ਹੁਕਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਵੀ ਕਿਹਾ ਗਿਆ ਹੈ।

ਡਾਇਰੈਕਟਰ ਵੱਲੋਂ 17 ਮਾਰਚ ਨੂੰ ਜਾਰੀ ਪੱਤਰ ਨੰਬਰ 1191 ਅਨੁਸਾਰ ਸਾਰੇ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਹਸਪਤਾਲ ਅਤੇ ਦਫ਼ਤਰਾਂ ਵਿਚ ਪੁੱਜਣ ਅਤੇ ਡਿਊਟੀ ਖ਼ਤਮ ਹੋਣ ਤੱਕ ਆਪਣੇ ਕੰਮ ਪ੍ਰਤੀ ਲਾਪਰਵਾਹੀ ਨਾ ਵਰਤਣ। ਹਸਪਤਾਲ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਸਫ਼ਾਈ ਕਰਮਚਾਰੀ ਡਿਊਟੀ ਸਮੇਂ ਆਪਣੇ ਕੰਮ ਵਿਚ ਪੂਰੀ ਤਨਦੇਹੀ ਨਾਲ ਕੰਮ ਕਰਨ, ਇਸ ਵਿਚ ਹਸਪਤਾਲ ਦੀ ਚਾਰਦੀਵਾਰੀ ਦੇ ਨਾਲ-ਨਾਲ ਵੱਖ-ਵੱਖ ਵਾਰਡਾਂ ਦੀ ਸਾਫ਼-ਸਫ਼ਾਈ ਦਾ ਵੀ ਧਿਆਨ ਰੱਖਣਾ ਜ਼ਰੂਰੀ ਹੋਵੇਗਾ। ਉਕਤ ਹਸਪਤਾਲਾਂ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਬਾਹਰੋਂ ਟੈਸਟ ਤੇ ਦਵਾਈਆਂ ਲਿਖਣ ਦੀ ਮਨਾਹੀ ਹੋਵੇਗੀ ਤੇ ਮੁਫ਼ਤ ਦਵਾਈਆਂ ਅਤੇ ਹਰ ਤਰਾਂ੍ਹ ਦੇ ਟੈਸਟ ਹਸਪਤਾਲ ਵਿਚ ਹੀ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਜਾਣਗੇ। ਇਸੇ ਤਰਾਂ੍ਹ ਹਸਪਤਾਲ ਵਿਚ ਤਾਇਨਾਤ ਕਰਮਚਾਰੀਆਂ ਅਤੇ ਸਟਾਫ਼ ਨੂੰ ਨਿਰਧਾਰਿਤ ਵਰਦੀ ਪਾ ਕੇ ਹੀ ਡਿਊਟੀ ਕਰਨ ਦੀ ਇਜਾਜ਼ਤ ਹੋਵੇਗੀ। ਸਾਰੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਐਪਰਨ ਅਤੇ ਲੈਬ ਕੋਟ ਪਹਿਨਣਾ ਜ਼ਰੂਰੀ ਹੋਵੇਗਾ।

ਹਸਪਤਾਲ ਵਿਚ ਤਾਇਨਾਤ ਸਟਾਫ਼ ਅਤੇ ਡਾਕਟਰਾਂ ਦੇ ਗਲੇ ਵਿਚ ਆਈ-ਕਾਰਡ ਪਾਉਣਾ ਵੀ ਜ਼ਰੂਰੀ ਹੋਵੇਗਾ ਤਾਂ ਜੋ ਮਰੀਜ਼ਾਂ ਨੂੰ ਪਛਾਣ ਕਰਨ ਵਿਚ ਕੋਈ ਦਿੱਕਤ ਨਾ ਆਵੇ। ਸਮੂਹ ਡਾਕਟਰਾਂ, ਸਟਾਫ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਰੀਜਾਂ ਨਾਲ ਇੱਜ਼ਤ ਅਤੇ ਸਤਿਕਾਰ ਨਾਲ ਪੇਸ਼ ਆਉਣ। ਸਿਵਲ ਸਰਜਨਾਂ ਨੂੰ ਇਨਾਂ੍ਹ ਹੁਕਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਲਾਗੂ ਕਰਵਾਉਣ ਲਈ ਕਿਹਾ ਗਿਆ ਹੈ, ਨਾਲ ਹੀ ਕਿਹਾ ਗਿਆ ਹੈ ਕਿ ਉਪਰੋਕਤ ਹਦਾਇਤਾਂ ਦੀ ਪਾਲਣਾ ਕਰਨ ਲਈ ਵੱਖ-ਵੱਖ ਟੀਮਾਂ ਸਮੇਂ-ਸਮੇਂ 'ਤੇ ਜਾਂਚ ਕਰਨਗੀਆਂ।

Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਦੁਖਤ ਖਬਰ,ਦਿੱਲੀ ਵਿੱਚ ਡਾਕਟਰ ਭਾਈ ਦੀ ਮੌਤ, ਲਾਸ਼ ਪਿੰਡ ਪਹੁੰਚੀ 3 3 ਭੈਣਾਂ ਨੇ 'ਮੇਰੀ ਮੋਤ ਤੇ ਨਾ ਰਾਇਓ' ਆਖਰੀ ਵਿਦਾਈ ਭਜਨ, ਗਾਇਨ ਕਰਕੇ ਦਿੱਤੀ

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक