ਸਰਕਾਰੀ ਸੰਸਥਾਵਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਰੋਸ ਵਜੋਂ ਟਰੇਡ ਯੂਨੀਅਨ ਵੱਲੋਂ 2 ਦਿਨਾਂ ਭਾਰਤ ਬੰਦ ਦੇ ਦਿੱਤੇ ਗਏ
ਮਦਨ ਸਿੰਘ ਕੋਰੋਟਾਣੇ ਚੀਫ਼ ਬਿਊਰੋ, ਜਲੰਧਰ, 28 ਅਪ੍ਰੈਲ, 2022 : ਟਾਂਡਾ ਉੜਮੜ (ਗੁਪਤਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ ਹੇਠ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਬਾਠ ਭੁੱਲਾ ਦੀ ਅਗਵਾਈ ਵਿਚ ਅੱਜ ਸ਼ਿਮਲਾ ਪਹਾੜੀ ਉੜਮੁੜ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਰਕਾਰੀ ਸੰਸਥਾਵਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਰੋਸ ਵਜੋਂ ਟਰੇਡ ਯੂਨੀਅਨ ਵੱਲੋਂ 2 ਦਿਨਾਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣਾ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ ਜਮਕਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਤੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਬਾਠ ਭੁੱਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਹੱਥਾਂ ਵਿਚ ਦੇਣ ਲਈ ਆਏ ਦਿਨ ਨਵੇਂ-ਨਵੇਂ ਹੁਕਮ ਜਾਰੀ ਕਰ ਰਹੀ ਹੈ ਜਿਸਦੇ ਸਦਕਾ ਬੇਰੁਜ਼ਗਾਰੀ ਵਿੱਚ ਵਾਧਾ ਹੋਣ ਦਾ ਖ਼ਦਸ਼ਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਨੂੰ ਵੇਚ ਕੇ ਅਮੀਰ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਜਿਹੜੇ ਉਪਰਾਲੇ ਕੇਂਦਰ ਸਰਕਾਰ ਕਰ ਰਹੀ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਉਸਦਾ ਹਰ ਹੀਲੇ ਵਿਰੋਧ ਕਰੇਗੀ ਅਤੇ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਵਤੀਰੇ ਕਾਰਨ ਜਿਹੜੀਆਂ ਵੱਖ-ਵੱਖ ਟਰੇਡ ਯੂਨੀਅਨਾਂ ਨੇ 2 ਦਿਨਾਂ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਉਸਨੂੰ ਸਾਡੀ ਸੰਘਰਸ਼ ਕਮੇਟੀ ਆਪਣਾ ਪੂਰਾ-ਪੂਰਾ ਸਮਰਥਨ ਦਿੰਦੀ ਹੈ। ਇਸ ਮੌਕੇ ਤੇ ਹਰਵਿੰਦਰਪਾਲ ਸਿੰਘ ਸੋਨੂੰ, ਅਵਤਾਰ ਸਿੰਘ ਸੇਖੋਂ, ਜਸਵਿੰਦਰ ਸਿੰਘ ਚੌਹਾਨ, ਸਤਵੰਤ ਸਿੰਘ ਸੰਧੂ, ਲਵਦੀਪ ਸੇਖੋਂ, ਗੁਰਬਖਸ਼ ਸਿੰਘ ਝਾਂਸਾ, ਜਗਜੀਤ ਸਿੰਘ ਝਾਂਸਾ, ਨਿਸ਼ਾਨ ਸਿੰਘ ਫੌਜੀ ਕਾਲੋਨੀ, ਮੁਹੰਮਦ ਸ਼ਫੀ, ਬਬਲੂ ਸੈਣੀ ਅਤੇ ਹੋਰ ਕਿਸਾਨ ਮਜ਼ਦੂਰ ਹਾਜ਼ਰ ਸਨ।
ਫੋਟੋ ਕੈਪਸ਼ਨ : ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਪਰਮਜੀਤ ਭੁੱਲਾ, ਸੋਨੂੰ ਜ਼ਹੂਰਾ, ਅਵਤਾਰ ਸੇਖੋਂ ਅਤੇ ਹੋਰ।
Comments
Post a Comment