ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਅਹੁਦਾ

 ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਅਹੁਦਾ

ਜੀ.ਏ.ਨਿਊਜ਼, ਕੋਰੋਟਾਣੇ, ਜਲੰਧਰ/ਜਲੰਧਰ, ਨਵੰਬਰ 2022

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।

               ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਬਲਕਾਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਅਹੁਦਾ ਸੰਭਾਲਣ ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। 

               ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ਤੇ ਖਰਾ ਉਤਰਣਗੇ।

               ਚੇਅਰਮੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਉਲੀਕਣਾ ਅਤੇ ਉਨ੍ਹਾਂ ਨੂੰ ਹੇਠਲੇ ਪੱਧਰ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਕੰਮ ਕਰਦਿਆਂ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਆਦਿ ਮੌਜੂਦ ਸਨ।

जिला योजना समिति के चेयरमैन अमृतपाल सिंह ने संभाला पद

जालंधर, 7 नवंबर

जिला योजना समिति के चेयरमैन अमृतपाल सिंह ने आज जालंधर पश्चिम विधायक शीतल अंगुराल और करतारपुर विधायक बलकार सिंह की मौजूदगी में पदभार संभाल लिया है ।

जिला योजना समिति के दफ्तर में आयोजित समारोह के दौरान विधायक शीतल अंगुराल और विधायक बलकार सिंह ने अमृतपाल सिंह को पद संभालने पर बधाई दी और आशा व्यक्त की कि वह सरकारी योजनाओं को जमीनी स्तर पर लागू करेंगे और जिले के विकास के लिए बढिया योजनाएं बनाएंगे।

जिला योजना समिति के नवनियुक्त चेयरमैन अमृतपाल सिंह ने मीडिया से बात करते हुए मुख्यमंत्री भगवंत मान के नेतृत्व वाली सरकार का आभार व्यक्त किया और कहा कि वह सौंपी गई जिम्मेदारी को पूरी लगन से निभाएंगे और सरकार द्वारा व्यक्त विश्वास को बनाए रखेगें।

उन्होंने कहा कि उनकी प्राथमिकता जिले के गांवों/शहरों/कस्बों के विकास के लिए योजनाएं तैयार करना और उनको जमीनी स्तर पर लागू करना होगी। उन्होंने कहा कि वह पंजाब सरकार की नीतियों के अनुरूप कार्य कर जिले के व्यापक विकास के लिए हर संभव प्रयास करेगें। इस मौके पर आम आदमी पार्टी की नेता राजविंदर कौरपंजाब एग्री एक्सपोर्ट कॉरपोरेशन के चेयरमैन मंगल सिंह आदि मौजूद थे।


Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਦੁਖਤ ਖਬਰ,ਦਿੱਲੀ ਵਿੱਚ ਡਾਕਟਰ ਭਾਈ ਦੀ ਮੌਤ, ਲਾਸ਼ ਪਿੰਡ ਪਹੁੰਚੀ 3 3 ਭੈਣਾਂ ਨੇ 'ਮੇਰੀ ਮੋਤ ਤੇ ਨਾ ਰਾਇਓ' ਆਖਰੀ ਵਿਦਾਈ ਭਜਨ, ਗਾਇਨ ਕਰਕੇ ਦਿੱਤੀ

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक